Health Department Sri Muktsar Sahib, ਸਿਹਤ ਵਿਭਾਗ ਸ੍ਰੀ ਮੁਕਤਸਰ ਸਾਹਿਬ

  • Home
  • India
  • Muktsar
  • Health Department Sri Muktsar Sahib, ਸਿਹਤ ਵਿਭਾਗ ਸ੍ਰੀ ਮੁਕਤਸਰ ਸਾਹਿਬ

Health Department Sri Muktsar Sahib, ਸਿਹਤ ਵਿਭਾਗ ਸ੍ਰੀ ਮੁਕਤਸਰ ਸਾਹਿਬ Mass Education and Media Wing, Sri Muktsar Sahib. Follow this page for Official health information for you and your family. Join the conversation!

This is the Health Department Sri Muktsar Sahib official page.

28/07/2026

Imagine a future where no child is born with HIV, Syphilis or Hepatitis B.

That's the vision of Triple Elimination and together, we can make it a reality through early screening & timely treatment.

ਲਗਾਤਾਰ ਖੜ੍ਹੇ ਪਾਣੀ ਵਿੱਚ ਮੱਛਰ ਦਾ ਲਾਰਵਾ ਪੈਦਾ ਹੋ ਸਕਦਾ ਹੈ ਜਿਸ ਤੋਂ ਮੱਛਰ ਬਣਦਾ ਹੈ ਅਤੇ ਡੇਂਗੂ ਆਦਿ ਬੀਮਾਰੀਆਂ ਹੋ ਸਕਦੀਆਂ ਹਨ। ਪਾਣੀ ਨਾਲ ...
21/07/2026

ਲਗਾਤਾਰ ਖੜ੍ਹੇ ਪਾਣੀ ਵਿੱਚ ਮੱਛਰ ਦਾ ਲਾਰਵਾ ਪੈਦਾ ਹੋ ਸਕਦਾ ਹੈ ਜਿਸ ਤੋਂ ਮੱਛਰ ਬਣਦਾ ਹੈ ਅਤੇ ਡੇਂਗੂ ਆਦਿ ਬੀਮਾਰੀਆਂ ਹੋ ਸਕਦੀਆਂ ਹਨ। 

ਪਾਣੀ ਨਾਲ ਭਰੇ ਕੰਟੇਨਰਾਂ ਨੂੰ ਖਾਲੀ ਕਰੋ ਅਤੇ ਸਾਫ਼ ਕਰੋ ਅਤੇ ਮੱਛਰਾਂ ਦੇ ਪ੍ਰਜਨਨ ਨੂੰ ਰੋਕੋ ਅਤੇ ਡੇਂਗੂ ਤੋਂ ਬਚੋ।

ਸਿਹਤ ਵਿਭਾਗ ਵਲੋਂ ਹਰ ਸ਼ੁੱਕਰਵਾਰ ਡੇਂਗੂ ਤੇ ਵਾਰ ਮਹਿੰਮ ਤਹਿਤ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ ਵਿਚ ਕੀਤੀਆਂ ਗਈ ਡੇਂਗੂ ਵਿਰੋਧੀ ਗਤੀਵਿਧੀਆਂ:ਡੇਂਗੂ ਤੋ...
10/07/2026

ਸਿਹਤ ਵਿਭਾਗ ਵਲੋਂ ਹਰ ਸ਼ੁੱਕਰਵਾਰ ਡੇਂਗੂ ਤੇ ਵਾਰ ਮਹਿੰਮ ਤਹਿਤ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ ਵਿਚ ਕੀਤੀਆਂ ਗਈ ਡੇਂਗੂ ਵਿਰੋਧੀ ਗਤੀਵਿਧੀਆਂ:

ਡੇਂਗੂ ਤੋਂ ਬਚਣ ਲਈ ਇੱਕ ਹਫਤੇ ਤੋਂ ਵੱਧ ਪਾਣੀ ਖੜਾ ਨਾ ਹੋਣ ਦਿੱਤਾ ਜਾਵੇ: ਡਾ ਸੁਨੀਲ ਬਾਂਸਲ ਸਿਵਲ ਸਰਜਨ

ਹਰ ਸ਼ੁੱਕਰਵਾਰ ਡੇਂਗੂ ਤੇ ਵਾਰ ਮਹਿੰਮ ਤਹਿਤ ਹਰ ਹਫਤੇ ਸ਼ੁੱਕਰਵਾਰ ਨੂੰ ਪਾਣੀ ਸਟੋਰ ਕਰਨ ਵਾਲੇ ਬਰਤਨਾਂ ਦੀ ਕੀਤੀ ਜਾਵੇ ਸਫਾਈ : ਡਾ ਸੁਨੀਲ ਬਾਂਸਲ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ

ਸਿਹਤ ਵਿਭਾਗ ਵਲੋਂ ਲੋਕਾਂ ਨੂੰ ਡੇਂਗੂ ਤੋਂ ਬਚਾਉਣ ਲਈ ਹਰ ਸ਼ੁੱਕਰਵਾਰ ਨੂੰ “ਹਰ ਸ਼ੁੱਕਰਵਾਰ,ਡੇਂਗੂ ਤੇ ਵਾਰ” ਮੁਹਿੰਮ ਸ਼ੁਰੂ ਕੀਤੀ ਗਈ ਹੈ ।ਜਿਸਦੇ ਤਹਿਤ ਡਾ ਸੁਨੀਲ ਬਾਂਸਲ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਵਿਚ ਸਿਹਤ ਵਿਭਾਗ ਦੀਆਂ ਟੀਮਾਂ ਜਿਨ੍ਹਾ ਵਿਚ ਸਿਹਤ ਵਿਭਾਗ ਦੇ ਕਰਮਚਾਰੀ, ਮਾਤਾ ਜਰਨੈਲ ਕੌਰ ਨਰਸਿੰਗ ਇੰਸਟੀਟਿਊਟ ਦੇ ਨਰਸਿੰਗ ਸਟੂਡੈਂਟ ਅਤੇ ਬ੍ਰੀਡਿੰਗ ਚੈਕਰ ਸ਼ਾਮਿਲ ਸਨ ਨੂੰ ਸੈਮੀਨਾਰ ਕਰਕੇ ਡੇਂਗੂ ਵਿਰੋਧੀ ਗਤੀਵਿਧੀਆਂ ਕਰਨ ਲਈ ਦਫਤਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਤੋਂ ਰਵਾਨਾ ਕੀਤਾ ਗਿਆ।
ਇਸ ਮੌਕੇ ਡਾ ਸੁਨੀਲ ਬਾਂਸਲ ਸਿਵਲ ਸਰਜਨ ਨੇ ਕਿਹਾ ਕਿ ਅੱਜ ਸਿਹਤ ਵਿਭਾਗ ਦੇ ਕਰਮਚਾਰੀਆ,ਨਰਸਿੰਗ ਸਟੂਡੈਂਟ ਅਤੇ ਬ੍ਰੀਡਿੰਗ ਚੈਕਰਾਂ ਵਲੋਂ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ ਦੇ ਅਧੀਨ ਅੱਜ ਗੋਨੇਆਣਾ ਰੋਡ, ਨਹਿੰਗਾਂ ਦੀ ਛਾਉਣੀ, ਗੁਰੁਹਰਸਾਏ ਰੋਡ, ਬਾਗ ਵਾਲੀ ਗਲੀ, ਥਾਨਾ ਸਦਰ ਦੇ ਨਾਲ ਲਗਦੇ ਏਰੀਏ ਵਿਚ ਖਾਲੀ ਪਲਾਟਾਂ, ਉਸਾਰੀ ਅਧੀਨ ਇਮਾਰਤਾਂ ਅਤੇ ਹਾਈ ਰਿਸਕ ਥਾਵਾਂ ਅਤੇ ਹੋਰ ਜਨਤਕ ਥਾਵਾਂ ਤੋਂ ਇਲਾਵਾ ਹੋਰ ਵੱਖ ਵੱਖ ਖੇਤਰਾਂ ਵਿਚ ਜਾ ਕੇ ਡੇਂਗੂ ਵਿਰੋਧੀ ਗਤੀਵਿਧੀਆ ਕੀਤੀਆਂ ਜਾ ਰਹੀਆਂ ਹਨ।ਉਨ੍ਹਾ ਕਿਹਾ ਕਿ ਡੇਂਗੂ ਤੋਂ ਬਚਣ ਲਈ ਸਾਵਧਾਨੀਆਂ ਵਰਤਨੀਆਂ ਬਹੁਤ ਜਰੂਰੀ ਹਨ, ਹਰ ਸ਼ੁੱਕਰਵਾਰ ਨੂੰ “ਹਰ ਸ਼ੁੱਕਰਵਾਰ,ਡੇਂਗੂ ਤੇ ਵਾਰ” ਦੇ ਤੌਰ ਤੇ ਮਨਾਇਆ ਜਾਵੇ ਅਤੇ ਇਸ ਦਿਨ ਪਾਣੀ ਸਟੋਰ ਕਰਨ ਵਾਲੇ ਬਰਤਨਾਂ ਨੂੰ ਇਕ ਵਾਰ ਸੁਕਾ ਕੇ ਦੁਬਾਰਾ ਵਰਤੋਂ ਵਿਚ ਲਿਆਂਦਾ ਜਾਵੇ ਤਾਂ ਜੋ ਮੱਛਰਾਂ ਦੀ ਪੈਦਾਇਸ਼ ਨੂੰ ਰੋਕਿਆ ਜਾ ਸਕੇ।ਉਨ੍ਹਾ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾ ਵਲੋਂ ਰੋਜਾਨਾ ਪੱਧਰ ਤੇ ਘਰ ਘਰ ਅਤੇ ਜਨਤਕ ਥਾਵਾਂ ਤੇ ਜਾ ਕੇ ਪਾਣੀ ਦੇ ਸਰੋਤਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਪਾਣੀ ਖੜਨ ਵਾਲੇ ਸਰੋਤਾਂ ਵਿਚ ਐਂਟੀਲਾਰਵੀਅਲ ਟੈਮੀਫਾਸ ਸਪਰੇ ਦਾ ਛਿੜਕਾਅ ਕਰਕੇ ਲਾਰਵੇ ਨੂੰ ਨਸ਼ਟ ਕੀਤਾ ਜਾ ਰਿਹਾ ਹੈ ਤਾਂ ਜੋ ਡੇਂਗੂ ਦੀ ਬੀਮਾਰੀ ਤੋਂ ਬਚਾਅ ਹੋ ਸਕੇ।ਉਨ੍ਹਾ ਸਾਰੇ ਵਿਭਾਗਾਂ ਦੇ ਕਰਮਚਾਰੀਆਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਡੇਂਗੂ ਵਿਰੋਧੀ ਗਤੀਵਧੀਆਂ ਦੋਰਾਨ ਸਿਹਤ ਵਿਭਾਗ ਦਾ ਸਹਿਯੋਗ ਕੀਤਾ ਜਾਵੇ ਅਤੇ ਸਿਹਤ ਵਿਭਾਗ ਵਲੋਂ ਦੱਸੀਆਂ ਜਾ ਰਹੀਆਂ ਸਾਵਧਾਨੀਆਂ ਦੀ ਵਰਤੋਂ ਕਰਕੇ ਡੇਂਗੂ ਤੋਂ ਬਚਿਆ ਜਾਵੇ।
ਇਸ ਮੌਕੇ ਡਾ ਹਰਕੀਰਤਨ ਸਿੰਘ ਜਿਲ੍ਹਾ ਐਪੀਡੀਮੋਲੋਜਿਸਟ ਨੇ ਕਿਹਾ ਕਿ ਡੇਂਗੂ ਬੁਖਾਰ ਏਡੀਜ਼ ਅਜੈਪਟੀ ਨਾਂ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਹ ਮੱਛਰ ਦਿਨ ਵੇਲੇ ਕੱਟਦਾ ਹੈ ਅਤੇ ਇਹ ਮੱਛਰ ਇਕ ਹਫਤੇ ਤੋਂ ਵੱਧ ਖੜੇ ਸਾਫ ਪਾਣੀ ਵਿੱਚ ਪੈਦਾ ਹੁੰਦਾ ਹੈ ਇਸ ਲਈ ਸਾਨੂੰ ਕਬਾੜ, ਟਾਇਰ, ਟੁੱਟੇ ਘੜੇ ਅਤੇ ਗਮਲੇ ਆਦਿ ਵਿੱਚ ਪਾਣੀ ਖੜਣ ਨਹੀਂ ਦੇਣਾ ਚਾਹੀਦਾ।ਮੱਛਰਦਾਨੀਆ ਅਤੇ ਮੱਛਰ ਭਜਾਉਣ ਵਾਲੀਆਂ ਕਰੀਮਾਂ ਦੀ ਵਰਤੋਂ ਕਰੋ, ਸਾਰੇ ਸਰੀਰ ਨੂੰ ਢੱਕਦੇ ਕੱਪੜੇ ਪਾਓ, ਘਰਾਂ ਦੇ ਆਲੇ ਦੁਆਲੇ ਪਾਣੀ ਨਾ ਖੜ੍ਹਾ ਹੋਣ ਦਿਓ, ਘਰਾਂ ਵਿੱਚ ਪਾਣੀ ਵਾਲੀਆਂ ਟੈਂਕੀਆਂ ਨੂੰ ਢੱਕ ਕੇ ਰੱਖੋ।
ਇਸ ਮੌਕੇ ਡਾ ਲਖਬੀਰ ਕੋਰ ਸਿੱਧੂ ਜਿਲ੍ਹਾ ਟੀਕਾਰਕਨ ਅਫਸਰ ਨੇ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਨੂੰ ਡੇਂਗੂ ਅਤੇ ਮਲੇਰੀਆ ਦੇ ਕੋਈ ਲੱਛਣ ਜਿਵੇਂ ਤੇਜ ਬੁਖਾਰ ਹੋਣਾ, ਸਿਰ ਦਰਦ, ਅੱਖਾਂ, ਜੋੜਾਂ ਅਤੇ ਸਰੀਰ ਵਿੱਚ ਦਰਦ, ਭੁੱਖ ਘੱਟ ਲੱਗਣਾ ਆਦਿ ਲੱਛਣ ਆਉਣ ਤਾਂ ਨੇੜੇ ਦੇ ਸਿਵਲ ਹਸਪਤਾਲ ਵਿਚ ਜਾ ਕੇ ਮਾਹਿਰ ਡਾਕਟਰ ਨਾਲ ਸੰਪਰਕ ਕੀਤਾ ਜਾਵੇ ਅਤੇ ਡੇਂਗੂ ਦਾ ਟੈਸਟ ਜਰੂਰ ਕਰਵਾਇਆ ਜਾਵੇ ਅਤੇ ਡੇਂਗੂ ਪਾਜੇਟਿਵ ਆਉਣ ਦੀ ਸੂਰਤ ਵਿੱਚ ਮਾਹਿਰ ਡਾਕਟਰ ਤੋਂ ਇਲਾਜ ਕਰਵਾਇਆ ਜਾਵੇ।ਡੇਂਗੂ ਦੇ ਟੈਸਟ ਅਤੇ ਇਲਾਜ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ।
ਇਸ ਮੋਕੇ ਵਿਨੋਦ ਕੁਮਾਰ ਏ.ਐਮ.ਓ, ਪਵਿੱਤਰ ਸਿੰਘ ਐਮ.ਐਲ.ਟੀ. ਭਗਵਾਨ ਦਾਸ ਲਾਲ ਚੰਦ ਹੈਲਥ ਇੰਸਪੈਟਰ, ਭੁਪਿੰਦਰ ਸਿੰਘ ਸਟੈਨੋ, ਸਿਹਤ ਵਰਕਰ ਹਰਭਗਵਾਨ ਸਿੰਘ, ਸੰਦੀਪ ਕੁਮਾਰ, ਮਨਜੀਤ ਸਿੰਘ, ਹਰਮੇਲ ਸਿੰਘ, ਵਕੀਲ ਸਿੰਘ,ਗੁਰਮੇਜ਼ ਸਿੰਘ,ਅਮ੍ਰਿੰਤਪਾਲ ਅਤੇ ਬ੍ਰੀਡਿੰਗ ਚੈਕਰ ਅਤੇ ਮਾਤਾ ਜਰਨੈਲ ਕੌਰ ਨਰਸਿੰਗ ਇੰਸਟੀਟਿਊਟ ਦੇ ਸਟੂਡੈਂਟ ਮੋਜੂਦ ਸਨ।

07/07/2026

03/07/2026
13/06/2026

Address

Muktsar

Website

Alerts

Be the first to know and let us send you an email when Health Department Sri Muktsar Sahib, ਸਿਹਤ ਵਿਭਾਗ ਸ੍ਰੀ ਮੁਕਤਸਰ ਸਾਹਿਬ posts news and promotions. Your email address will not be used for any other purpose, and you can unsubscribe at any time.

Shortcuts

Share